ਹਰਸਿਮਰਤ ਬਾਦਲ ਨੇ ਅਸਤੀਫਾ ਦੇਣ ਤੋਂ ਬਾਅਦ ਕਿਹਾ, 'ਕੇਂਦਰ ਦਾ ਫਰਜ਼ ਸੀ ਕਿ ਕਿਸਾਨਾਂ ਦੀਆਂ ਸ਼ੰਕਾਵਾਂ ਦੂਰ ਕਰੇ' - 5 ਅਹਿਮ ਖਬਰਾਂ

ਤਸਵੀਰ ਸਰੋਤ, Hindustan times
ਖੇਤੀ ਆਰਡੀਨੈਂਸ ਦੇ ਮਾਮਲੇ 'ਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵਿੱਟਰ 'ਤੇ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕੀਤਾ।
ਹਰਸਮਿਰਤ ਕੌਰ ਬਾਦਲ ਨੇ ਟਵਿੱਟਰ 'ਤੇ ਕਿਹਾ, "ਮੈਂ ਕੇਂਦਰੀ ਕੈਬਨਿਟ ਤੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਤੇ ਭੈਣ ਵਜੋਂ ਖੜ੍ਹੇ ਹੋਣ ਵਿੱਚ ਮਾਣ ਹੈ।"
ਉਨ੍ਹਾਂ ਨੇ ਅਸਤੀਫ਼ੇ 'ਚ ਲਿਖਿਆ, "ਖੇਤੀ ਆਰਡੀਨੈਂਸਾਂ ਬਾਰੇ ਕੇਂਦਰ ਸਰਕਾਰ ਦੇ ਕਿਸਾਨਾਂ ਦੇ ਖਦਸ਼ਿਆਂ ਦਾ ਹੱਲ ਕੱਢੇ ਬਗੈਰ ਕਾਇਮ ਰਹਿਣਾ ਮੇਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਨਾਗਵਾਰ ਗੁਜ਼ਰਿਆ।"
ਪੂਰੀ ਖ਼ਬਰ ਪੜ੍ਹਨ ਲਈ ਕਲਿੱਕ ਕਰੋ।
ਇਹ ਵੀ ਪੜ੍ਹੋ-
ਕਿਸੇ ਦੇ ਗਲ ਨੂੰ ਹੱਥ ਪਾਓਗੇ ਤਾਂ ਉਹ ਸੜਕਾਂ 'ਤੇ ਆਏਗਾ: ਰਵਨੀਤ ਬਿੱਟੂ
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੰਸਦ ਵਿੱਚ ਖੇਤੀ ਆਰਡੀਨੈਂਸਾਂ 'ਤੇ ਬੋਲਦਿਆਂ ਕਿਹਾ ਕਿ ਇਹ ਬਿੱਲ ਕਿਸਾਨਾਂ ਲਈ ਖਤਰੇ ਭਰੇ ਹਨ ਤੇ ਇਸ ਨਾਲ ਪੰਜਾਬ ਦਾ ਕਿਸਾਨ ਰੁਲ ਜਾਵੇਗਾ।

ਤਸਵੀਰ ਸਰੋਤ, ANI
ਉਨ੍ਹਾਂ ਨੇ ਲੋਕ ਸਭਾ ਵਿੱਚ ਬੋਲਦਿਆਂ ਕਿਹਾ, "ਜੇ ਤੁਸੀਂ ਕਿਸੇ ਦੇ ਗਲੇ ਨੂੰ ਹੱਥ ਪਾਓਗੇ ਤਾਂ ਉਹ ਰੌਲਾ ਪਾਵੇਗਾ ਤੇ ਸੜਕਾਂ 'ਤੇ ਆਵੇਗਾ।"
ਰਵਨੀਤ ਬਿੱਟੂ ਨੂੰ ਵਿਸਥਾਰ 'ਚ ਸੁਣਨ ਲਈ ਇੱਥੇ ਕਲਿੱਕ ਕਰੋ।
ਕੀ ਮੋਦੀ ਸਰਕਾਰ ਨੇ ਨਵੀਆਂ ਸਰਕਾਰੀ ਨੌਕਰੀਆਂ 'ਤੇ ਰੋਕ ਲਗਾਈ ਹੈ?
ਵਿੱਤ ਮੰਤਰੀ ਦੇ ਐਕਸਪੈਂਡੀਚਰ ਡਿਪਾਰਟਮੈਂਟ ਦੇ ਇੱਕ ਦਫ਼ਤਰ ਦੇ ਸਰਕੁਲਰ ਦੇ ਹਵਾਲੇ ਨਾਲ ਸੋਸ਼ਲ ਮੀਡੀਆ 'ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਨਵੀਆਂ ਨੌਕਰੀਆਂ ਦੀ ਭਰਤੀ 'ਤੇ ਰੋਕ ਲਗਾ ਦਿੱਤੀ ਹੈ।

ਤਸਵੀਰ ਸਰੋਤ, Getty Images
ਇਸ ਸਰਕੁਲਰ ਵਿੱਚ ਲਿਖਿਆ ਹੈ ਕਿ ਜਨਤਕ ਅਤੇ ਗ਼ੈਰ-ਵਿਕਾਸਾਤਮਕ ਖਰਚਿਆਂ ਨੂੰ ਘੱਟ ਕਰਨ ਲਈ ਵਿੱਤ ਮੰਤਰਾਲਾ ਸਮੇਂ-ਸਮੇਂ 'ਤੇ ਖਰਚਿਆਂ ਦੇ ਪ੍ਰਬੰਧਨ ਲਈ ਨਿਰਦੇਸ਼ ਜਾਰੀ ਕਰਦਾ ਰਿਹਾ ਹੈ।
ਇਸੇ ਦੇ ਮੱਦੇਨਜ਼ਰ ਆਰਥਿਕ ਨਿਰਦੇਸ਼ਾਂ ਨੂੰ ਤੁਰੰਤ ਲਾਗੂ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਇਸ ਦਫ਼ਤਰੀ ਮੰਗ ਪੱਤਰ ਦੇ ਵਾਇਰਲ ਹੋਣ ਤੋਂ ਬਾਅਦ ਵਿੱਚ ਮੰਤਰਾਲੇ ਨੇ ਅਗਲੇ ਹੀ ਦਿਨ ਸਫ਼ਾਈ ਜਾਰੀ ਕਰ ਦਿੱਤੀ ਸੀ। ਦਾਅਵੇ ਦੀ ਹਕੀਕਤ ਜਾਣਨ ਲਈ ਇੱਥੇ ਕਲਿੱਕ ਕਰੋ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਨਰਿੰਦਰ ਮੋਦੀ ਦੇ 'ਅੱਛੇ ਦਿਨ' ਹੁਣ ਵੀ ਪਹੁੰਚ ਤੋਂ ਕਿੰਨੀ ਦੂਰ ਹਨ
ਨਰਿੰਦਰ ਮੋਦੀ ਤਤਕਾਲੀ ਯੂਪੀਏ ਸਰਕਾਰ ਨੂੰ ਆਰਥਿਕ ਮੋਰਚੇ 'ਤੇ ਅਸਫ਼ਲ ਦੱਸਦਿਆਂ ਸੱਤਾ 'ਚ ਆਏ ਸਨ।
ਪਰ ਮੋਦੀ ਵੱਲੋਂ 'ਚੰਗੇ ਦਿਨਾਂ' ਦਾ ਭਰੋਸਾ ਅਜੇ ਦੂਰ ਜਾਪਦਾ ਹੈ।

ਤਸਵੀਰ ਸਰੋਤ, Getty Images
ਵਿਰੋਧੀ ਪਾਰਟੀਆਂ ਨੇ ਮੋਦੀ ਅਤੇ ਉਨ੍ਹਾਂ ਦੀਆਂ ਆਰਥਿਕ ਨੀਤੀਆਂ ਨੂੰ ਨੌਕਰੀਆਂ ਵਿਰੋਧੀ ਕਰਾਰ ਦਿੱਤਾ ਹੈ।
ਡਗਮਗਾ ਰਹੀ ਅਰਥਵਿਵਸਥਾ ਅਤੇ ਵੱਧ ਰਹੀ ਬੇਰੁਜ਼ਗਾਰੀ ਦਾ ਹੱਲ ਜਲਦ ਤੋਂ ਜਲਦ ਲੱਭਣਾ ਮੋਦੀ ਲਈ ਸਭ ਤੋਂ ਵੱਡੀ ਚੁਣੌਤੀ ਹੈ।
ਵਿਦੇਸ਼ ਨੀਤੀ ਦੇ ਮਾਹਰ ਅਤੇ ਆਰਐੱਸਐੱਸ ਦੇ ਪ੍ਰਚਾਰਕ ਸੇਸ਼ਾਦਰੀ ਮੁਤਾਬਕ ਕੋਰੋਨਾਵਾਇਰਸ ਮਹਾਂਮਾਰੀ ਤੋਂ ਬਾਅਦ ਨਵੇਂ ਉਭਰ ਰਹੇ ਵਿਸ਼ਵ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਬਹੁਤ ਸਾਰੀਆਂ ਵਿਦੇਸ਼ ਨੀਤੀ ਦੀਆਂ ਚੁਣੌਤੀਆਂ ਵੀ ਹਨ।
ਵਿਸਥਾਰ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੋਰੋਨਾ ਲੌਕਡਾਊਨ ਕਾਰਨ ਪਾਕਿਸਤਾਨ ਫਸੇ 400 ਲੋਕ ਭਾਰਤ ਪਰਤੇ
ਨੋਰੀ ਵੀਜ਼ਾ 'ਤੇ ਪਾਕਿਸਤਾਨ ਗਏ 400 ਦੇ ਕਰੀਬ ਲੋਕ ਬੀਤੇ ਦਿਨੀਂ ਭਾਰਤ ਵਾਪਸ ਪਰਤ ਆਏ ਹਨ।
ਵਾਪਸ ਪਰਤੇ ਇਹ ਲੋਕ ਪਾਕਿਸਤਾਨ ਦੇ ਨਾਗਰਿਕ ਹਨ ਅਤੇ ਭਾਰਤ ਵਿੱਚ 'ਲੋਂਗ ਟਰਮ ਵੀਜ਼ਾਂ' 'ਤੇ ਰਹਿ ਰਹੇ ਹਨ।

ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਕਰਕੇ ਇਹ ਲੋਕ ਭਾਰਤ ਵਾਪਿਸ ਨਹੀਂ ਪਰਤ ਸਕੇ ਪਰ ਹੁਣ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਇਨ੍ਹਾਂ ਨੂੰ ਭਾਰਤ ਲਿਆਂਦਾ ਗਿਆ ਹੈ।
ਇੱਥੇ ਕਲਿੱਕ ਕਰਕੇ ਸੁਣੋ ਇਨ੍ਹਾਂ ਨੇ ਭਾਰਤ ਵਾਪਸੀ 'ਤੇ ਕੀ ਕਿਹਾ ਤੇ ਕੀ ਹੁੰਦਾ ਹੈ ਨੋਰੀ ਵੀਜ਼ਾ।
ਇਹ ਵੀ ਪੜ੍ਹੋ-
ਇਹ ਵੀ ਵੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2

End of YouTube post, 3

End of YouTube post, 4