ਬਜਰੰਗ ਦਲ ਕਾਰਕੁਨ ਦੇ ਕਤਲ ਮਗਰੋਂ ਕਰਨਾਟਕ ਦੇ ਸ਼ਿਮੋਗਾ ਵਿੱਚ ਤਣਾਅ, ਹੁਣ ਤੱਕ ਕੀ-ਕੀ ਹੋਇਆ

ਹਰਸ਼ਾ
ਤਸਵੀਰ ਕੈਪਸ਼ਨ, ਹਰਸ਼ਾ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 4 ਮਿੰਟ

ਕਰਨਾਟਕ ਸਰਕਾਰ ਮੁਤਾਬਕ ਸ਼ਿਮੋਗਾ ਵਿੱਚ ਬਜਰੰਗ ਦਲ ਦੇ ਕਾਰਕੁਨ ਹਰਸ਼ਾ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਬਸਵਰਾਜ ਬੋਮੱਈ ਨੇ ਲੋਕਾਂ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕਰਦੇ ਹੋਏ ਆਖਿਆ ਹੈ ਕਿ 'ਜਾਂਚ ਦੇ ਦੌਰਾਨ ਕੁਝ ਅਹਿਮ ਸੁਰਾਗ ਮਿਲੇ' ਹਨ।

ਵਿਸ਼ਵ ਹਿੰਦੂ ਪ੍ਰੀਸ਼ਦ ਨੇ ਘਟਨਾ ਦੀ ਨਿਖੇਧੀ ਕਰਦੇ ਹੋਏ ਕਾਂਗਰਸ ਉੱਤੇ ਤੁਸ਼ਟੀਕਰਨ ਦੇ ਇਲਜ਼ਾਮ ਲਗਾਏ ਹਨ। ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦ ਲਾਜੇ ਨੇ ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਕਾਂਗਰਸ ਨੇ ਘਟਨਾ ਸਬੰਧੀ ਸਵਾਲ ਚੁੱਕਦੇ ਹੋਏ ਕਰਨਾਟਕ ਦੇ ਗ੍ਰਹਿ ਮੰਤਰੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ।

ਅਧਿਕਾਰੀਆਂ ਅਤੇ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਬਜਰੰਗ ਦਲ ਦੇ ਹਰਸ਼ਾ ਜਿਸ ਦੀ ਉਮਰ ਤਕਰੀਬਨ 26 ਸਾਲ ਸੀ, ਦੀ ਹੱਤਿਆ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਕੁਝ ਥਾਵਾਂ ’ਤੇ ਹਿੰਸਾ ਦੀਆਂ ਘਟਨਾਵਾਂ ਵੀ ਹੋਈਆਂ ਹਨ ਅਤੇ ਕਈ ਜਗ੍ਹਾ ਵਿਰੋਧ ਪ੍ਰਦਰਸ਼ਨ ਹੋਏ ਹਨ। ਪ੍ਰਦਰਸ਼ਨ ਦੌਰਾਨ ਕੁਝ ਗੱਡੀਆਂ ਨੂੰ ਅੱਗ ਵੀ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ:

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਭੀੜ ਨੂੰ ਕਾਬੂ ਕਰਨ ਵਾਸਤੇ 'ਪੁਲਿਸ ਨੂੰ ਹਵਾ ਵਿੱਚ ਗੋਲੀ ਵੀ ਚਲਾਉਣੀ ਪਈ'।

ਸ਼ਿਮੋਗਾ ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਤਕਰੀਬਨ 250 ਕਿਲੋਮੀਟਰ ਦੂਰ ਹੈ। ਕੁਝ ਦਿਨ ਪਹਿਲਾਂ ਹਿਜਾਬ ਵਿਵਾਦ ਕਰਕੇ ਵੀ ਇਥੇ ਤਣਾਅਪੂਰਨ ਹਾਲਾਤ ਬਣੇ ਸਨ।

ਹਾਲਾਂਕਿ ਅਧਿਕਾਰੀਆਂ ਅਤੇ ਸੂਬਾ ਸਰਕਾਰ ਦਾ ਆਖਣਾ ਹੈ ਕਿ ਇਸ ਮਾਮਲੇ ਵਿੱਚ ਹਿਜਾਬ ਵਿਵਾਦ ਨਾ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਸੂਬਾ ਸਰਕਾਰ ਦੇ ਮੰਤਰੀ ਅਤੇ ਸਥਾਨਕ ਵਿਧਾਇਕ ਨੇ ਘਟਨਾ ਲਈ 'ਮੁਸਲਮਾਨ ਗੁੰਡਿਆਂ' ਨੂੰ ਜ਼ਿੰਮੇਵਾਰ ਦੱਸਿਆ ਹੈ।

ਹਮਲਾ ਅਤੇ ਗੁੱਸਾ

ਪੁਲਿਸ ਮੁਤਾਬਕ ਹਰਸ਼ਾ ਉੱਪਰ ਐਤਵਾਰ ਰਾਤ ਕੁਝ ਲੋਕਾਂ ਨੇ ਹਮਲਾ ਕੀਤਾ ਸੀ। ਘਟਨਾ ਦਾ ਸਮਾਂ ਰਾਤ 9 ਵਜੇ ਦੇ ਆਸ ਪਾਸ ਦੱਸਿਆ ਗਿਆ ਹੈ। ਹਰਸ਼ਾ ਨੂੰ ਹਸਪਤਾਲ ਲੈ ਕੇ ਗਏ ਸਨ ਪਰ ਜਾਨ ਨਹੀਂ ਬਚਾਈ ਜਾ ਸਕੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਸ਼ਾ ਦੀ ਹੱਤਿਆ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਘਟਨਾ ਤੋਂ ਬਾਅਦ ਹਰਸ਼ਾ ਦੇ ਕੁਝ ਸਮਰਥਕ ਸੜਕ ਉਤੇ ਆਏ ਅਤੇ ਵਿਰੋਧ ਜ਼ਾਹਿਰ ਕੀਤਾ।

ਘਟਨਾ ਤੋਂ ਬਾਅਦ ਹਰਸ਼ਾ ਦੇ ਕੁਝ ਸਮਰਥਕ ਸੜਕ ਉਤੇ ਆਏ ਅਤੇ ਵਿਰੋਧ ਜ਼ਾਹਿਰ ਕੀਤਾ।
ਤਸਵੀਰ ਕੈਪਸ਼ਨ, ਸ਼ਿਮੋਗਾ ਵਿੱਚ ਹਰਸ਼ਾ ਦੀ ਮੌਤ ਮਗਰੋਂ ਕਾਫੀ ਤਣਾਅ ਫੈਲਿਆ

ਵਿਰੋਧ ਦੌਰਾਨ ਸਾਹਮਣੇ ਆਈ ਵੀਡੀਓ ਵਿਚ ਕੁਝ ਲੋਕ ਪੱਥਰਬਾਜ਼ੀ ਕਰਦੇ ਵੀ ਨਜ਼ਰ ਆ ਰਹੇ ਹਨ। ਭੀੜ ਉੱਤੇ ਕਾਬੂ ਪਾਉਣ ਵਾਸਤੇ ਪੁਲਿਸ ਨੇ ਹਵਾ ਵਿੱਚ ਫਾਇਰ ਕੀਤੇ। ਪੁਲੀਸ ਅਧਿਕਾਰੀਆਂ ਮੁਤਾਬਕ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਸਕੂਲ ਅਤੇ ਕਾਲਜ ਵੀ ਬੰਦ ਕਰ ਦਿੱਤੇ ਹਨ।

ਡਿਪਟੀ ਕਮਿਸ਼ਨਰ ਸੇਲਵਾਮਨੀ ਆਰ ਨੇ ਦੱਸਿਆ,"ਸਕੂਲ ਕਾਲਜ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਕਿ ਪੂਰੇ ਸ਼ਹਿਰ ਵਿੱਚ ਪ੍ਰੋਹਿਬਟਰੀ ਆਰਡਰ ਵੀ ਜਾਰੀ ਕੀਤੇ ਗਏ ਹਨ।"

ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਵਿਚ ਸਥਾਨਕ ਲੋਕਾਂ ਤੋਂ ਸਹਿਯੋਗ ਦੀ ਵੀ ਮੰਗ ਕੀਤੀ ਹੈ।

ਸਰਕਾਰ ਨੇ ਕੀ ਆਖਿਆ

ਸੂਬੇ ਦੇ ਗ੍ਰਹਿ ਮੰਤਰੀ ਅਰਗਾ ਗਿਆਨੇਂਦਰ ਮੁਤਾਬਕ ਫਿਲਹਾਲ ਹਾਲਾਤ ਕਾਬੂ ਵਿੱਚ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਸ ਮਾਮਲੇ ’ਚ ਪੰਜ ਲੋਕਾਂ ਦੇ ਸ਼ਾਮਿਲ ਹੋਣ ਦੀ ਜਾਣਕਾਰੀ ਹੈ। ਇਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਗ੍ਰਹਿ ਮੰਤਰੀ ਮੁਤਾਬਕ ਹਰਸ਼ਾ ਦੇ ਪਰਿਵਾਰ ਦੇ ਮੈਂਬਰਾਂ ਨਾਲ ਇਨ੍ਹਾਂ ਨੇ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਦੱਸਿਆ,"ਇਸ ਸਮੇਂ ਸ਼ਿਮੋਗਾ ਵਿੱਚ ਹਾਲਾਤ ਕਾਬੂ ਵਿੱਚ ਹਨ। ਬੈਂਗਲੁਰੂ ਤੋਂ 200 ਪੁਲਿਸ ਕਰਮਚਾਰੀਆਂ ਨੂੰ ਭੇਜਿਆ ਗਿਆ ਹੈ। ਪਹਿਲਾਂ ਹੀ ਉੱਥੇ 1200 ਪੁਲਿਸਕਰਮੀ ਮੌਜੂਦ ਹਨ। ਸੀਆਰਪੀਐਫ ਵੀ ਮੌਜੂਦ ਹੈ। ਅਸੀਂ ਸੂਬੇ ਦੇ ਬਾਕੀ ਪੁਲਿਸ ਅਧਿਕਾਰੀਆਂ ਨੂੰ ਵੀ ਆਖਿਆ ਹੈ ਕਿ ਸਥਿਤੀ ਉੱਤੇ ਨਜ਼ਰ ਰੱਖੀ ਜਾਵੇ।"

ਸੂਬੇ ਦੇ ਗ੍ਰਹਿ ਮੰਤਰੀ ਅਰਗਾ ਗਿਆਨੇਂਦਰ ਮੁਤਾਬਕ ਫਿਲਹਾਲ ਹਾਲਾਤ ਕਾਬੂ ਵਿੱਚ ਹਨ।
ਤਸਵੀਰ ਕੈਪਸ਼ਨ, ਸੂਬੇ ਦੇ ਗ੍ਰਹਿ ਮੰਤਰੀ ਅਰਗਾ ਗਿਆਨੇਂਦਰ ਮੁਤਾਬਕ ਫਿਲਹਾਲ ਹਾਲਾਤ ਕਾਬੂ ਵਿੱਚ ਹਨ।

ਗ੍ਰਹਿ ਮੰਤਰੀ ਮੁਤਾਬਕ ਸ਼ਿਮੋਗਾ ਸੰਵੇਦਨਸ਼ੀਲ ਸ਼ਹਿਰ ਹੈ ਅਤੇ ਹੁਣ ਤੱਕ ਇਸ ਘਟਨਾ ਦੇ ਹਿਜਾਬ ਵਿਵਾਦ ਨਾਲ ਜੁੜੇ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ।

ਉਧਰ ਮੁੱਖ ਮੰਤਰੀ ਬਸਾਵਰਾਜ ਨੇ ਆਖਿਆ ਹੈ,"ਇਸ ਮਾਮਲੇ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ ਅਤੇ ਕੁਝ ਅਹਿਮ ਸੁਰਾਗ ਮਿਲੇ ਹਨ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਇਹ ਤੈਅ ਕੀਤਾ ਜਾਵੇ ਕਿ ਕੋਈ ਵੀ ਮਾੜੀ ਘਟਨਾ ਨਾ ਹੋਵੇ।

"ਮੈਂ ਸ਼ਿਮੋਗਾ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਹੱਤਿਆ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰਨ ਲਈ ਕਦਮ ਚੁੱਕੇ ਹਨ। ਕਿਸੇ ਵੀ ਅਫਵਾਹ ਉੱਤੇ ਗੌਰ ਨਾ ਕੀਤੀ ਜਾਵੇ।"

ਕਾਂਗਰਸ ਨੇ ਕੀ ਆਖਿਆ

ਕਾਂਗਰਸ ਦੇ ਨੇਤਾ ਸਿਧਰੱਮਈਆ ਨੇ ਗ੍ਰਹਿ ਮੰਤਰੀ ਅਰਾਗਾ ਗਿਆਨੇਂਦਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਪ੍ਰਦਰਸ਼ਨ ਦੌਰਾਨ ਕੁਝ ਗੱਡੀਆਂ ਨੂੰ ਅੱਗ ਵੀ ਲਗਾ ਦਿੱਤੀ ਗਈ ਹੈ।
ਤਸਵੀਰ ਕੈਪਸ਼ਨ, ਪ੍ਰਦਰਸ਼ਨ ਦੌਰਾਨ ਕੁਝ ਗੱਡੀਆਂ ਨੂੰ ਅੱਗ ਵੀ ਲਗਾ ਦਿੱਤੀ ਗਈ ਹੈ।

ਸਿੱਧਰਮੱਈਆ ਨੇ ਆਖਿਆ,"ਮੈਂ ਇਸ ਘਟਨਾ ਦੀ ਨਿੰਦਿਆ ਕਰਦਾ ਹਾਂ ਕਿਉਂਕਿ ਅਸੀਂ ਅਹਿੰਸਾ ਵਿੱਚ ਵਿਸ਼ਵਾਸ ਰੱਖਦੇ ਹਾਂ। ਹੱਤਿਆ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਮੈਂ ਸੂਬੇ ਦੇ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਕਰਦਾ ਹਾਂ।"

ਭੜਕਾਉਣ ਦੇ ਇਲਜ਼ਾਮ

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਸ੍ਰੀਮੋਗਾ ਦੇ ਵਿਧਾਇਕ ਅਤੇ ਸੂਬੇ ਦੇ ਮੰਤਰੀ ਕੇ ਐਸ ਈਸ਼ਵਰੱਪਾ ਨੇ ਇਲਜ਼ਾਮ ਲਗਾਏ ਹਨ ਕਿ "ਇਸ ਘਟਨਾ ਲਈ ਮੁਸਲਮਾਨ ਗੁੰਡੇ ਜ਼ਿੰਮੇਵਾਰ ਹਨ।"

ਈਸ਼ਵਰੱਪਾ ਨੇ ਕਾਂਗਰਸ ਦੇ ਪ੍ਰਦੇਸ਼ ਮੁਖੀ ਡੀ ਕੇ ਸ਼ਿਵਕੁਮਾਰ ਉੱਤੇ ਲੋਕਾਂ ਨੂੰ ਭੜਕਾਉਣ ਦੇ ਗੰਭੀਰ ਇਲਜ਼ਾਮ ਲਗਾਏ ਹਨ। ਸ਼ਿਵ ਕੁਮਾਰ ਨੇ ਇਨ੍ਹਾਂ ਇਲਜ਼ਾਮਾਂ ਦਾ ਖੰਡਨ ਕਰਦੇ ਹੋਏ ਪਲਟਵਾਰ ਕੀਤਾ ਹੈ ਅਤੇ ਇਸ਼ਵਰੱਪਾ ਦੀ ਮਾਨਸਿਕ ਸਥਿਤੀ ਉਤੇ ਸਵਾਲ ਚੁੱਕੇ ਹਨ।

ਉਧਰ ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਇਸ ਹੱਤਿਆ ਮਾਮਲੇ ਵਿੱਚ ਐੱਨਆਈਏ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਖ਼ਬਰ ਏਜੰਸੀ ਪੀਟੀਆਈ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਸੁਰਿੰਦਰ ਜੈਨ ਦੇ ਹਵਾਲੇ ਨਾਲ ਦੱਸਿਆ ਹੈ ਕਿ 'ਮੁਸਲਮਾਨਾਂ ਦੇ ਤੁਸ਼ਟੀਕਰਨ ਲਈ ਇਹ ਜ਼ਹਿਰ ਫੈਲਾਇਆ ਜਾ ਰਿਹਾ ਹੈ'

ਸ੍ਰੀ ਰਾਮ ਸੈਨਾ ਦੇ ਪ੍ਰਮੋਦ ਮੁਤਾਲਿਕ ਨੇ ਪੀਪਲਜ਼ ਫਰੰਟ ਆਫ ਇੰਡੀਆ ਅਤੇ ਸੋਸ਼ਲ ਡੈਮੋਕਰੈਟਿਕ ਪਾਰਟੀ ਆਫ ਇੰਡੀਆ ਉੱਤੇ ਰੋਕ ਲਵਾਉਣ ਦੀ ਮੰਗ ਵੀ ਕੀਤੀ ਹੈ।

ਹਿਜਾਬ ਵਿਵਾਦ

ਇਸ ਤੋਂ ਪਹਿਲਾਂ ਹਿਜਾਬ ਵਿਵਾਦ ਦੌਰਾਨ ਵੀ ਸ਼ਿਮੋਗਾ ਵਿੱਚ ਹਾਲਾਤ ਤਣਾਅਪੂਰਨ ਵੇਖਣ ਨੂੰ ਮਿਲੇ ਸਨ।

ਇਸ ਵਿਵਾਦ ਦੀ ਸ਼ੁਰੂਆਤ ਕਰਨਾਟਕ ਦੇ ਉਡੁਪੀ ਤੋਂ ਹੋਈ ਸੀ। ਉੱਥੋਂ ਦੇ ਸਰਕਾਰੀ ਪੀਯੂ ਕਾਲਜ ਫਾਰ ਵਿਮੈਨ ਵਿੱਚ ਛੇ ਵਿਦਿਆਰਥਣਾਂ ਨੂੰ ਹਿਜਾਬ ਪਾ ਕੇ ਆਉਣ 'ਤੇ ਰੋਕਿਆ ਗਿਆ ਸੀ। ਇਨ੍ਹਾਂ ਵਿਦਿਆਰਥਣਾਂ ਨੇ ਕਾਲਜ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਕੋਰਟ ਵਿੱਚ ਇਸ ਦੇ ਖ਼ਿਲਾਫ਼ ਗਏ ਸਨ।

ਇਸ ਤੋਂ ਪਹਿਲਾਂ ਹਿਜਾਬ ਵਿਵਾਦ ਦੌਰਾਨ ਵੀ ਸ਼ਿਮੋਗਾ ਵਿੱਚ ਹਾਲਾਤ ਤਣਾਅਪੂਰਨ ਵੇਖਣ ਨੂੰ ਮਿਲੇ ਸਨ

ਵਿਦਿਆਰਥਣਾਂ ਦੇ ਇਸ ਫੈਸਲੇ ਦੇ ਵਿਰੋਧ ਵਿੱਚ ਜਮਾਤਾਂ ਦਾ ਬਹਿਸ਼ਕਾਰ ਕੀਤਾ ਗਿਆ। ਇਹ ਮਾਮਲਾ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੈ। ਇਸੇ ਦੌਰਾਨ ਸ਼ਿਮੋਗਾ ਸਮੇਤ ਕਈ ਸ਼ਹਿਰਾਂ ਵਿਚ ਪ੍ਰਦਰਸ਼ਨ ਅਤੇ ਹਿੰਸਾ ਹੋਈ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)