ਬੇਅਦਬੀ ਕਾਂਡ: 3 ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸੁਣਾਈ ਗਈ ਸਜ਼ਾ

ਵੀਡੀਓ ਕੈਪਸ਼ਨ, ਬੇਅਦਬੀ ਕਾਂਡ: 3 ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸੁਣਾਈ ਗਈ ਸਜ਼ਾ
ਪ੍ਰਕਾਸ਼ਿਤ

ਸਾਲ 2015 ਵਿੱਚ ਜਿਲ੍ਹਾ ਮੋਗਾ ਦੇ ਪਿੰਡ ਮੱਲਕੇ ਵਿਖੇ ਹੋਈ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਮੋਗਾ ਦੀ ਜਿਲ੍ਹਾ ਅਦਾਲਤ ਨੇ 3 ਡੇਰਾ ਪ੍ਰੇਮੀਆ ਨੂੰ 3-3 ਸਾਲ ਦੀ ਸਜਾ ਸੁਣਾਈ ਹੈ ਤੇ 5-5 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਮਾਮਲੇ ਵਿੱਚ ਕੁੱਲ ਪੰਜ ਲੋਕ ਮੁਲਜ਼ਮ ਸਨ, ਹਾਲਾਂਕਿ ਬਾਕੀ ਦੋਹਾਂ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਰਿਹਾਅ ਕਰ ਦਿੱਤਾ ਹੈ।

ਜਿਨ੍ਹਾਂ 3 ਡੇਰਾ ਪ੍ਰੇਮੀਆਂ ਨੂੰ ਸਜਾ ਦਿੱਤੀ ਗਈ ਹੈ, ਉਹ ਹਨ- ਪ੍ਰਿਥਵੀ ਸਿੰਘ, ਅਮਰਦੀਪ ਸਿੰਘ ਅਤੇ ਮਿੱਠੂ ਸਿੰਘ। ਪ੍ਰਿਥਵੀ ਸਿੰਘ ਰਾ ਸੱਚਾ ਸੌਦਾ ਸਿਰਸਾ ਦੀ ਯੂਥ ਵਿੰਗ ਦੀ 45 ਮੈਂਬਰੀ ਕਮੇਟੀ ਦਾ ਹਿੱਸਾ ਵੀ ਹੈ।

ਰਿਪੋਰਟ- ਸੁਰਿੰਦਰ ਮਾਨ

ਐਡਿਟ- ਅਸਮਾ ਹਾਫਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)